Rojana Hukamnama Gurudwara Moti Bagh Sahib Delhi – 11-1-26

ਸੋਰਠਿ ਮਹਲਾ ੫ ॥
ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617}

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

भाई जोगिंदर सिंह जी — एक गुरमत प्रचारक और समाजसेवक

Leave a Reply

Your email address will not be published. Required fields are marked *

You may also like these